ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਨਵੰਬਰ 2026: 2016 ਬੈਚ ਦੇ ਆਈ.ਏ.ਐਸ ਅਫ਼ਸਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।

Prabh Dhaliwal · SAS Nagar (Mohali) · 2026-11-15T16:07:34.191+00:00

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸ਼੍ਰੀ ਅਦਿੱਤਿਆ ਡਚਲਵਾਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕ ਭਲਾਈ ਯੋਜਨਾਵਾਂ ਨੂੰ ਹਰ ਇੱਕ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣਾਉਣ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਸਰਲ ਤਰੀਕੇ ਨਾਲ ਪੁੱਜਦਾ ਕਰਨ ਉੱਤੇ ਧਿਆਨ ਕੇਂਦਰਿਤ ਹੋਵੇਗਾ। ਇਸਦੇ ਨਾਲ ਹੀ ਸਿਹਤ, ਸਿੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫਾਈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਅਹੁਦਾ ਸੰਭਾਲਣ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ, ਐਸ.ਡੀ.ਐਮ ਡੇਰਾਬੱਸੀ ਅਮਿਤ ਗੁਪਤਾ, ਐਸ.ਡੀ.ਐਮ ਖਰੜ ਗੁਰਮੀਤ ਸਿੰਘ ਤੇ ਨਵਰੀਤ ਸਿੰਘ ਵਿਰਕ ਐੱਸ.ਪੀ. ਮੋਹਾਲੀ ਨਾਲ ਸੰਖੇਪ ਮੀਟਿੰਗ ਵੀ ਕੀਤੀ ਗਈ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ