ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

BJP-SAD ਦਾ ਹੋਇਆ ਗੱਠਜੋੜ

ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਰਤੀ ਜਨਤਾ ਪਾਰਟੀ (BJP) ਨੇ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਗੱਠਜੋੜ ਹੋਣ ਦਾ ਰਸਮੀ ਤੌਰ ਤੇ ਐਲਾਨ ਕਰ ਦਿੱਤਾ ਹੈ। ਇਹ ਗੱਠਜੋੜ 2027 ਦੀਆਂ ਵਿਧਾਨ ਸਭਾ ਚੋਣਾ ਨੂੰ ਮੁੱਖ ਰੱਖਦਿਆ ਹੋਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵੀ ਹਾਜ਼ਰ ਸਨ।

BJP-SAD ਦਾ ਹੋਇਆ ਗੱਠਜੋੜ

News Desk · Chandigarh · 24 ਨਵੰਬਰ 2026

ਨਵੀਂ ਦਿੱਲੀ/ਚੰਡੀਗੜ੍ਹ, 24 ਨਵੰਬਰ (ਨਿਊਜ਼ ਡੈਸਕ) ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਰਤੀ ਜਨਤਾ ਪਾਰਟੀ (BJP) ਨੇ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਗੱਠਜੋੜ ਹੋਣ ਦਾ ਰਸਮੀ ਤੌਰ ਤੇ ਐਲਾਨ ਕਰ ਦਿੱਤਾ ਹੈ। ਇਹ ਗੱਠਜੋੜ 2027 ਦੀਆਂ ਵਿਧਾਨ ਸਭਾ ਚੋਣਾ ਨੂੰ ਮੁੱਖ ਰੱਖਦਿਆ ਹੋਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵੀ ਹਾਜ਼ਰ ਸਨ। ਪੱਤਰਾਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੋਮਣੀ ਅਕਾਲੀ ਦਲ ਹੀ ਵੱਡੇ ਭਰਾ ਦੀ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਵੱਡਾ ਭਰਾ ਹੁੰਦਾ ਹੈ, ਉਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਦਾ ਮੁੱਖ ਮੰਤਵ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨਾ ਅਤੇ ਅਮਨ ਸ਼ਾਂਤੀ ਬਰਕਾਰ ਰੱਖਣਾ ਹੈ। ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫੰਰਸ ਦੌਰਾਨ ਸਮੁੱਚੇ ਦੇਸ਼ ਅਤੇ ਪੰਜਾਬ ਦੇ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਦੇ ਸ਼ੁਭ ਦਿਨ ਇੱਕ ਵਾਰ ਫਿਰ ਤੋਂ ਇਹ ਗਠਬੰਧਨ ਬਣ ਚੁੱਕਿਆ ਹੈ। ਇਹ ਇਕੱਲਾ ਰਾਜਨੀਤਿਕ ਨਹੀਂ ਸਗੋਂ ਇਮੋਸ਼ਨਲ ਗਠਬੰਧਨ ਹੈ। ਉਨ੍ਹਾਂ ਕਿਹਾ ਕਿ ਮੇਰੇ ਸਵਰਗ ਪਿਤਾ ਕਹਿੰਦੇ ਸਨ ਕਿ ਅਕਾਲੀ ਦਲ ਅਤੇ ਬੀਜੇਪੀ ਦਾ ਇੱਕ ਨੌ ਮਾਸ ਦਾ ਰਿਸ਼ਤਾ ਹੈ । ਇਸ ਦੌਰਾਨ ਉਨ੍ਹਾਂ ਪਾਰਟੀ ਦੇ ਇਤਿਹਾਸ ਨੂੰ ਦੁਹਰਾਇਆ ਅਤੇ ਕੁਝ ਇਤਿਹਾਸਿਕ ਗੱਲਾ ਕਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਿਰ ਪੁਰਾਣਾ ਪੰਜਾਬ ਬਣਾਵਾਗੇ ਅਤੇ ਹੋਰ ਵਿਕਸਿਤ ਕਰਾਂਗੇ ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ