ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਬੇਮੌਸਮੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਗਿੱਦੜਬਾਹਾ ਦੇ ਵਿਧਾਇਕ ਡਿੰਪੀ ਢਿੱਲੋਂ ਵੱਲੋਂ ਜਾਇਜ਼ਾ, ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ

ਬੇਮੌਸਮੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਗਿੱਦੜਬਾਹਾ ਦੇ ਵਿਧਾਇਕ ਡਿੰਪੀ ਢਿੱਲੋਂ ਵੱਲੋਂ ਜਾਇਜ਼ਾ, ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ

Prabh Dhaliwal · Chandigarh · 2026-11-15T14:45:16.051+00:00

ਬੇਮੌਸਮੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਗਿੱਦੜਬਾਹਾ ਦੇ ਵਿਧਾਇਕ ਡਿੰਪੀ ਢਿੱਲੋਂ ਵੱਲੋਂ ਜਾਇਜ਼ਾ,  ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ

ਪਿਛਲੇ ਦਿਨੀਂ ਬੇਮੌਸਮੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਲੈ ਕੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਿੰਡ ਖਿੜਕੀਆਵਾਲਾ, ਭੁੱਟੀਵਾਲਾ ਅਤੇ ਹਰੀਕੇ ਕਲਾਂ ਵਿਖੇ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਕਿਹਾ ਤੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਵਿਧਾਇਕ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫ਼ਸਲ ਦਾ ਨੁਕਸਾਨ ਪੂਰੇ ਪਰਿਵਾਰ ਦੀ ਆਰਥਿਕਤਾ ਉੱਤੇ ਅਸਰ ਪਾਉਂਦਾ ਹੈ। ਇਸ ਲਈ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦੀ ਰਾਹਤ ਦਿਵਾਉਣ ਲਈ ਯਤਨ ਕਰਨਾ ਸਾਡੀ ਪਹਿਲ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਨੁਕਸਾਨ ਸਬੰਧੀ ਰਿਪੋਰਟ ਅਤੇ ਲੋੜੀਂਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ, ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਬਣਦੀ ਰਾਹਤ ਮਿਲ ਸਕੇ । ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਜਿਹੇ ਔਖੇ ਸਮੇਂ ਵਿੱਚ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਲੋੜ ਹੈ। ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲਾ ਨੁਕਸਾਨ ਕਿਸਾਨ ਪਰਿਵਾਰਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ, ਕਿਉਂਕਿ ਉਨ੍ਹਾਂ ਦੀ ਸਾਰੀ ਆਰਥਿਕਤਾ ਫ਼ਸਲ ’ਤੇ ਨਿਰਭਰ ਕਰਦੀ ਹੈ।ਇਸ ਦੌਰਾਨ ਵਿਧਾਇਕ ਡਿੰਪੀ ਢਿੱਲੋਂ ਨੇ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਕਿਸਾਨਾਂ ਲਈ ਇਹ ਸਮਾਂ ਬੇਹੱਦ ਮੁਸ਼ਕਲਾਂ ਭਰਿਆ ਹੈ ਅਤੇ ਉਹ ਆਪਣੀ ਫ਼ਸਲ ਦੇ ਹੋਏ ਨੁਕਸਾਨ ਨੂੰ ਲੈ ਕੇ ਚਿੰਤਤ ਹਨ। ਇਸ ਮੌਕੇ ਤਰਸੇਮ ਸਿੰਘ ਸਰਪੰਚ ਖਿੜਕੀਆਂ ਵਾਲਾ, ਵਕੀਲ ਸਿੰਘ ਚੱਠਾ ਗੁਰਭੇਜ ਸਿੰਘ, ਬਲਜਿੰਦਰ ਸਿੰਘ ਸੂਰੇਵਾਲਾ ,ਬਲਜੀਤ ਸਿੰਘ ਭੁੱਟੀ ਵਾਲਾ, ਨਿਰਮਲ ਸਿੰਘ ਜਿਲਾ ਪ੍ਰੀਸ਼ਦ ਮੈਂਬਰ, ਚਰਨਜੀਤ ਸਿੰਘ, ਰਾਜਪਾਲ ਸਿੰਘ ਰਾਜੂ ਜਤਿੰਦਰ ਸਿੰਘ ਭੁੱਟੀ ਵਾਲਾ, ਪ੍ਰਗਟ ਸਿੰਘ ਹਰਬੰਸ ਸਿੰਘ ਤੋਂ ਇਲਾਵਾ ਕਿਸਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ