ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ*

ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ*

News Desk · SAS Nagar (Mohali) · 26 ਨਵੰਬਰ 2026

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ*

**ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ :** ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਇਸ ਨਾਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਪਰਮਿੰਦਰ ਸਿੰਘ ਗੋਲਡੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਖਰੜ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇੱਕ ਅਹਿਮ ਕਦਮ ਹੋਵੇਗਾ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ, ਐਸ.ਡੀ.ਐਮ. ਖਰੜ ,ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) , ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ