ਤਾਜ਼ਾ ਖ਼ਬਰਾਂ — PrimezNews
ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਦੋ ਵਾਰ ਵਿਧਾਇਕ ਰਹਿ ਚੁੱਕੇ ਹਰਦਿਆਲ ਕੰਬੋਜ ਭਾਜਪਾ ’ਚ ਹੋਏ ਸ਼ਾਮਲ

ਚੰਡੀਗੜ੍ਹ 19 ਨਵੰਬਰ (ਪ੍ਰਈਮਜ਼ ਨਿਊਜ਼ ਬਿਊਰੋ): ਕਾਂਗਰਸ ਪਾਰਟੀ ਵੱਡਾ ਝਟਕਾ ਲੱਗਾ । ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਰਦਿਆਲ ਸਿੰਘ ਕੰਬੋਜ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਸਮੇਤ ਹੋਰ ਆਗੂ ਮੌਜੂਦ ਸਨ।
