ਤਾਜ਼ਾ ਖ਼ਬਰਾਂ — PrimezNews
23 ਦਸੰਬਰ ਨੂੰ ਚੰਡੀਗੜ੍ਹ ਵਿੱਚ MC ਚੋਣਾਂ, ਚੋਣ ਜ਼ਾਬਤਾ ਲਾਗੂ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਅਧਿਕਾਰਤ ਐਲਾਨ ਹੋ ਗਿਆ ਹੈ।

ਚੰਡੀਗੜ੍ਹ, 20 ਨਵੰਬਰ 2026 ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਅਧਿਕਾਰਤ ਐਲਾਨ ਹੋ ਗਿਆ ਹੈ। ਚੋਣ ਅਧਿਕਾਰੀ ਵਿਜੇ ਕੁਮਾਰ ਦੇਵ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ 2026 ਨੂੰ ਕਰਵਾਈਆਂ ਜਾਣਗੀਆਂ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ 26 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। ਚੋਣਾਂ ਦੇ ਐਲਾਨ ਦੇ ਨਾਲ ਹੀ ਪੂਰੇ ਸ਼ਹਿਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
