ਤਾਜ਼ਾ ਖ਼ਬਰਾਂ — PrimezNews
ਪਿੰਡਾਂ ਵਿੱਚ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ
ਲੰਬੀ/ਸ੍ਰੀ ਮੁਕਤਸਰ ਸਾਹਿਬ, 17 ਨਵੰਬਰ:

ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਸ਼ਾਮ ਖੇੜਾ, ਗੁਰੂਸਰ ਜੋਧਾ ਅਤੇ ਡੱਬਵਾਲੀ ਢਾਬ ਵਿਖੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੋਟੀਵੇਸ਼ਨਲ ਲੈਕਚਰ ਕਰਵਾਏ ਗਏ।
