ਤਾਜ਼ਾ ਖ਼ਬਰਾਂ — PrimezNews
26 ਨਵੰਬਰ ਨੂੰ ਹੋਣ ਵਾਲੀ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਦੀਆਂ ਤਿਆਰੀਆਂ ਦਾ MLA ਕੁਲਦੀਪ ਧਾਲੀਵਾਲ ਨੇ ਲਿਆ ਜਾਇਜ਼ਾ
ਆਪ ਨੇ 26 ਨਵੰਬਰ ਦੀ ਰੈਲੀ ਲਈ ਮੋਗਾ ਜ਼ਿਲ੍ਹੇ ਦਾ ਪਿੰਡ ਮਟਵਾਣੀ ਚੁਣਿਆ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਰਕਰਾਂ ਨਾਲ ਪ੍ਰਬੰਧਾਂ ਬਾਰੇ ਗੱਲ ਕੀਤੀ।

ਮੋਗਾ 23 ਨਵੰਬਰ ਆਮ ਆਦਮੀ ਪਾਰਟੀ ਨੇ 26 ਨਵੰਬਰ ਨੂੰ ਹੋਣ ਵਾਲੀ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰਾਂ ਅਤੇ ਸਬੰਧਤ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਿਹਾ ਕਿ 26 ਨਵੰਬਰ ਨੂੰ ਹੋਣ ਵਾਲੀ ਇਹ ਮਹਾ ਰੈਲੀ ਪੰਜਾਬ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਨੇ ਰੈਲੀ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ।
ਧਾਲੀਵਾਲ ਮੁਤਾਬਕ ਰੈਲੀ ਦਾ ਸਥਾਨ ਮੋਗਾ ਜ਼ਿਲ੍ਹੇ ਦਾ ਪਿੰਡ ਮਟਵਾਣੀ ਹੈ।
