ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਜਨਗਣਨਾ-2027 ਸਬੰਧੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵੈ-ਗਣਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਜਨਗਣਨਾ-2027 ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵੈ-ਗਣਨਾ (Self Enumeration) ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ।

ਜਨਗਣਨਾ-2027 ਸਬੰਧੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵੈ-ਗਣਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

News Desk · Fatehgarh Sahib · 26 ਨਵੰਬਰ 2026

ਫਤਹਿਗੜ੍ਹ ਸਾਹਿਬ,26 ਨਵੰਬਰ

ਜਨਗਣਨਾ-2027 ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵੈ-ਗਣਨਾ (Self Enumeration) ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਸਸ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਪੰਚਾਇਤ ਖਮਾਣੋਂ, ਤਹਿਸੀਲ ਦਫਤਰ ਬੱਸੀ ਪਠਾਣਾਂ, ਨਗਰ ਕੌਂਸਲ ਅਮਲੋਹ ਅਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਿਖੇ ਸਵੈ-ਗਣਨਾ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਗਏ। ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ, ਇਸ ਦੇ ਉਦੇਸ਼ਾਂ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਜਨਗਣਨਾ ਮਹਿਜ਼ ਆਬਾਦੀ ਦੀ ਗਿਣਤੀ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਇਸ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ, ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਦੀ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਅਤੇ ਸਵੈ-ਗਣਨਾ ਰਾਹੀਂ ਆਪਣੀ ਜਾਣਕਾਰੀ ਖੁਦ ਦਰਜ ਕਰਵਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਆਪਣੀਆਂ ਨਾਗਰਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਨ ਦੇ ਨਾਲ-ਨਾਲ ਜਨਗਣਨਾ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੀ ਸਫ਼ਲਤਾ ਲਈ ਹਰੇਕ ਨਾਗਰਿਕ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ