ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਪੰਜਾਬ ਵਿਧਾਨ ਸਭਾ ਚੋਣਾਂ-2027

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਨਵੰਬਰ ਨੂੰ ਪਹਿਲੇ ਪੱਧਰ ਦੀ ਜਾਂਚ ਤੋਂ ਇੱਕ ਦਿਨ ਦੀ ਛੋਟ ਹੋਵੇਗੀ

ਪੰਜਾਬ ਵਿਧਾਨ ਸਭਾ ਚੋਣਾਂ-2027

News Desk · Gurdaspur · 18 ਨਵੰਬਰ 2026

ਗੁਰਦਾਸਪੁਰ, 18 ਨਵੰਬਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ (VVPATS) ਦੀ ਪਹਿਲੀ ਪੱਧਰੀ ਜਾਂਚ (FLC) ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਲਗਾਤਾਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ- ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਦੀ ਪਹਿਲੀ ਪੱਧਰੀ ਜਾਂਚ ਦੀ ਪ੍ਰਕਿਰਿਆ ਚੱਲ ਰਹੀ ਹੈ। ਦਫਤਰ, ਮੁੱਖ ਚੋਣ ਅਫਸਰ, ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਨਵੰਬਰ ਨੂੰ ਪਹਿਲੇ ਪੱਧਰ ਦੀ ਜਾਂਚ ਤੋਂ ਇੱਕ ਦਿਨ ਦੀ ਛੋਟ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਜ਼ਿਲ੍ਹੇ ਵਿੱਚ FLC ਹਾਲ, EVM ਵੇਅਰਹਾਉਸ, ਘੁੱਲਾ, ਜ਼ੇਲ੍ਹ ਰੋਡ, ਗੁਰਦਾਸਪੁਰ ਵਿਖੇ ਇਹ ਪਹਿਲੀ ਪੱਧਰੀ ਜਾਂਚ ਪ੍ਰਕਿਰਿਆ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹਿੰਦੀ ਹੈ। ਇਸ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਪਣੀ ਮੌਜੂਦਗੀ ਵਿੱਚ ਮਸ਼ੀਨਾਂ ਦੀ ਜਾਂਚ ਦੀ ਸਮੁੱਚੀ ਪ੍ਰਕਿਰਿਆ ਨੂੰ ਦੇਖ ਸਕਦੇ ਹਨ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ