ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਾਹਮਣੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਵਾਉਣਾ ਜਮਹੂਰੀਅਤ ਦਾ ਘਾਣ, ਮੌਜੂਦਾ ਹਾਊਸ ਨੂੰ ਪ੍ਰਧਾਨ ਚੁਣਨ ਦਾ ਕੋਈ ਨੈਤਿਕ ਅਧਿਕਾਰ ਨਹੀਂ : ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਾਹਮਣੇ ਕੀਤਾ ਜ਼ੋਰਦਾਰ ਪ੍ਰਦਰਸ਼ਨ

News Desk · Amritsar · 20 ਨਵੰਬਰ 2026

ਅੰਮ੍ਰਿਤਸਰ, 20 ਨਵੰਬਰ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਨੇ ਮੌਜੂਦਾ ਸ਼੍ਰੋਮਣੀ ਕਮੇਟੀ ਹਾਊਸ ਵੱਲੋਂ ਕੀਤੀ ਜਾ ਰਹੀ ਪ੍ਰਧਾਨ ਦੀ ਚੋਣ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਅਤੇ ਨਿਯਮਤ ਚੋਣਾਂ ਕਰਵਾਈਆਂ ਜਾਣ। ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਮੁੱਖ ਅਹੁਦੇਦਾਰਾਂ, ਆਗੂਆਂ, ਵਰਕਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਵਾਉਣਾ ਸਿੱਖ ਕੌਮ ਦੇ ਜਮਹੂਰੀ ਹੱਕਾਂ ਨਾਲ ਵੱਡਾ ਖਿਲਵਾੜ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਦੀ ਚੋਣ ਕਰਨ ਦਾ ਅਸਲ ਅਧਿਕਾਰ ਸਿੱਖ ਸੰਗਤ ਕੋਲ ਹੈ, ਨਾ ਕਿ ਕਿਸੇ ਅਜਿਹੇ ਹਾਊਸ ਕੋਲ ਜਿਸ ਦੀ ਨਵੀਂ ਚੋਣ ਲੰਬੇ ਸਮੇਂ ਤੋਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਦੋਂ ਸੰਗਤ ਨੂੰ ਆਪਣੇ ਨੁਮਾਇੰਦੇ ਚੁਣਨ ਦਾ ਮੌਕਾ ਹੀ ਨਹੀਂ ਦਿੱਤਾ ਜਾ ਰਿਹਾ ਤਾਂ ਅਜਿਹੀ ਸਥਿਤੀ ਵਿੱਚ ਕੀਤੀਆਂ ਜਾ ਰਹੀਆਂ ਚੋਣ ਪ੍ਰਕਿਰਿਆਵਾਂ ਸਿੱਖ ਜਮਹੂਰੀਅਤ ਦੀ ਭਾਵਨਾ ਦੇ ਉਲਟ ਹਨ।

ਇਸ ਦੌਰਾਨ ਮਾਨ ਨੇ 1946 ਦੇ ਕੁੱਕੜ ਮਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਸਿੱਖ ਕੌਮ ਦੀ ਵੱਖਰੀ ਹੋਂਦ ਅਤੇ ਆਜ਼ਾਦੀ ਦੇ ਸਿਧਾਂਤਾਂ ਸਬੰਧੀ ਅਹਿਮ ਵਿਚਾਰ ਪ੍ਰਗਟ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਆਪਣੀ ਨਿਆਰੀ ਧਾਰਮਿਕ ਪਹਿਚਾਣ, ਇਤਿਹਾਸ, ਸਿਧਾਂਤ ਅਤੇ ਵੱਖਰੀ ਰਹਿਤ-ਮਰਿਆਦਾ ਹੈ, ਜਿਸ ਦੀ ਰਾਖੀ ਕਰਨਾ ਸ਼੍ਰੋਮਣੀ ਕਮੇਟੀ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਵੰਦੇ ਮਾਤਰਮ ਦੇ ਮੁੱਦੇ ਉੱਤੇ ਵੀ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਸਬੰਧੀ ਕਈ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ।

ਇਸ ਮੌਕੇ ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੂੰ ਵਿਸਥਾਰਤ ਮੰਗ-ਪੱਤਰ ਵੀ ਸੌਂਪਿਆ ਗਿਆ। ਇਸ ਮੰਗ-ਪੱਤਰ ਵਿੱਚ ਸਿੱਖਾਂ ਦੀ ਨਿਆਰੀ ਧਾਰਮਿਕ ਪਹਿਚਾਣ ਦੀ ਰਾਖੀ, ਵੰਦੇ ਮਾਤਰਮ ਦੇ ਰਾਜਕੀ ਸਤਿਕਾਰ ਨੂੰ ਰੱਦ ਕਰਨ, ਜ਼ਮੀਰ ਦੀ ਆਜ਼ਾਦੀ ਦੀ ਰਾਖੀ, ਸੰਵਿਧਾਨ ਦੀ ਧਾਰਾ 25 ਵਿੱਚ ਸੋਧ, ਸਿੱਖ ਪਰਿਵਾਰਕ ਕਾਨੂੰਨ ਬਣਾਉਣ ਅਤੇ ਗੁਰਦੁਆਰਾ ਚੋਣਾਂ ਨਿਯਮਤ ਸਮੇਂ ਉੱਤੇ ਲਾਜ਼ਮੀ ਕਰਵਾਉਣ ਦੀਆਂ ਮੰਗਾਂ ਉਠਾਈਆਂ ਗਈਆਂ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ, ਗੁਰਜੰਟ ਸਿੰਘ ਕੱਟੂ, ਹਰਭਜਨ ਸਿੰਘ ਕਸ਼ਮੀਰੀ, ਉਮੀਦਵਾਰ ਸਮੇਤ ਸਮੂਹ ਅਹੁਦੇਦਾਰ, ਮੈਂਬਰ, ਵਰਕਰ ਸਾਹਿਬਾਨ ਹਾਜ਼ਰ ਸਨ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ