ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਤੀਰਥ ਯਾਤਰਾ ਸਮਿਤੀ ਦੇ ਸਟੇਟ ਮੈਂਬਰ ਗੁਰਪ੍ਰੀਤ ਸਿੰਘ ਚਾਹਤ ਦੀ ਵਿਸ਼ੇਸ਼ ਮੁਲਾਕਾਤ

ਤੀਰਥ ਯਾਤਰਾ ਯੋਜਨਾ ਤਹਿਤ ਚੱਲ ਰਹੇ ਕਾਰਜਾਂ ਅਤੇ ਯਾਤਰੀਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਹੋਈ ਵਿਸਥਾਰਪੂਰਵਕ ਚਰਚਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਤੀਰਥ ਯਾਤਰਾ ਸਮਿਤੀ ਦੇ ਸਟੇਟ ਮੈਂਬਰ ਗੁਰਪ੍ਰੀਤ ਸਿੰਘ ਚਾਹਤ ਦੀ ਵਿਸ਼ੇਸ਼ ਮੁਲਾਕਾਤ

News Desk · Amritsar · 19 ਨਵੰਬਰ 2026

ਅੰਮ੍ਰਿਤਸਰ, 19 ਨਵੰਬਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਤੀਰਥ ਯਾਤਰਾ ਸਮਿਤੀ ਦੇ ਸਟੇਟ ਮੈਂਬਰ ਗੁਰਪ੍ਰੀਤ ਸਿੰਘ ਚਾਹਤ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੱਲ ਰਹੇ ਕਾਰਜਾਂ ਅਤੇ ਯਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰਪੂਰਵਕ ਗੱਲਬਾਤ ਹੋਈ।

ਇਸ ਦੁਰਾਨ ਗੁਰਪ੍ਰੀਤ ਚਾਹਤ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ਵਿੱਚੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਗੁਰੂਧਾਮਾਂ ਦੇ ਦਰਸ਼ਨ ਕਰ ਰਹੇ ਹਨ। ਸਰਕਾਰ ਵੱਲੋਂ ਯਾਤਰੀਆਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਿਸ ਦਾ ਸਭ ਤੋਂ ਵੱਧ ਲਾਭ ਬਜ਼ੁਰਗ ਸ਼ਰਧਾਲੂਆਂ ਨੂੰ ਮਿਲ ਰਿਹਾ ਹੈ।

ਉਨ੍ਹਾਂ ਨੇ ਯਾਤਰਾ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ, ਪ੍ਰਬੰਧਾਂ ਦੀ ਨਿਗਰਾਨੀ ਅਤੇ ਯਾਤਰੀਆਂ ਦੀ ਸਹੂਲਤ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਗੁਰਪ੍ਰੀਤ ਸਿੰਘ ਚਾਹਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਯਾਤਰੀਆਂ ਦੀ ਸਹੂਲਤ ਲਈ ਲਗਾਤਾਰ ਯਤਨਸ਼ੀਲ ਰਹਿਣਗੇ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ