ਤਾਜ਼ਾ ਖ਼ਬਰਾਂ — PrimezNews
ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਸਥਾਨਕ ਵਪਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਦਿੱਕਤਾ ਬਾਰੇ ਜਾਣਿਆ I ਉਨ੍ਹਾਂ ਅਕਾਲੀ ਦਲ ਦੀ ਸਰਕਾਰ ਬਣਨ ਤੇ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

ਜ਼ੀਰਾ 23 ਨਵੰਬਰ ( ਪ੍ਰਾਇਮਜ਼ ਨਿਊਜ਼ ਬਿਓਰੋ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਸਥਾਨਕ ਵਪਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਦਿੱਕਤਾ ਬਾਰੇ ਜਾਣਿਆ I ਉਨ੍ਹਾਂ ਅਕਾਲੀ ਦਲ ਦੀ ਸਰਕਾਰ ਬਣਨ ਤੇ ਸਾਰੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆੜ੍ਹਤੀਆ ਐਸੋਸੀਏਸ਼ਨ, ਡੇਅਰੀ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਛੋਟੇ ਦੁਕਾਨਦਾਰਾਂ ਅਤੇ ਹੋਰ ਕਾਰੋਬਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ I
ਬਾਦਲ ਨੇ ਕਿਹਾ ਕਿ ਜੋ ਨੌਜਵਾਨਾਂ ਆਪਣਾ ਡੇਅਰੀ ਫ਼ਾਰਮ ਖੋਲ੍ਹਣਾ ਖੋਲਣਾ ਚਾਹੁੰਦੇ ਹਨI ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਉਹਨਾਂ ਨੂੰ 75 % ਸਬਸਿਡੀ ਦਿੱਤੀ ਜਾਵੇਗੀ। ਇਸਦੇ ਨਾਲ਼ ਹੀ ਨਵਾਂ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਵਿਆਜ ਰਹਿਤ 10 ਲੱਖ ਰੁਪਏ ਦਾ ਲੋਨ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵੀ ਮੌਜੂਦ ਰਹੇ।
