ਪੰਜਾਬ ਦੀਆਂ ਖ਼ਬਰਾਂ ਤੇ ਜ਼ਮੀਨੀ ਹਕੀਕਤपंजाब की ख़बरें और ज़मीनी हक़ीक़तPunjab news and ground reality ⌖ ਜ਼ਿਲ੍ਹਾ ਚੁਣੋज़िला चुनेंSelect district ⌄
ਸਾਈਨ ਇਨसाइन इनSign in
◌ WhatsApp ਚੈਨਲWhatsApp चैनलWhatsApp channel
ਪੰਜਾਬ ਅੰਕपंजाब अंकPunjab edition☀ ਚੰਡੀਗੜ੍ਹचंडीगढ़Chandigarh

ਤਾਜ਼ਾ ਖ਼ਬਰਾਂ — PrimezNews

ਬੱਚਿਆਂ ਦੇ ਆਧਾਰ ਬਾਇਓਮੈਟ੍ਰਿਕ ਮੁਫ਼ਤ ਅਪਡੇਟ ਕਰਨ ਦਾ ਮੌਕਾ, ਯੂਆਈਡੀਏਆਈ ਨੇ ਜਾਰੀ ਕੀਤੇ ਨਿਰਦੇਸ਼

ਯੂਆਈਡੀਏਆਈ ਵੱਲੋਂ 5 ਤੋਂ 17 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਵਿੱਚ ਲਾਜ਼ਮੀ ਬਾਇਓਮੈਟ੍ਰਿਕ ਵੇਰਵੇ 30 ਸਤੰਬਰ 2027 ਤੱਕ ਬਿਨਾਂ ਕਿਸੇ ਫ਼ੀਸ ਦੇ ਅਪਡੇਟ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਨੇ ਮਾਪਿਆਂ ਨੂੰ ਨਿਰਧਾਰਤ ਉਮਰ ਮੁਤਾਬਕ ਇਹ ਪ੍ਰਕਿਰਿਆ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ ਹੈ।

ਬੱਚਿਆਂ ਦੇ ਆਧਾਰ ਬਾਇਓਮੈਟ੍ਰਿਕ ਮੁਫ਼ਤ ਅਪਡੇਟ ਕਰਨ ਦਾ ਮੌਕਾ, ਯੂਆਈਡੀਏਆਈ ਨੇ ਜਾਰੀ ਕੀਤੇ ਨਿਰਦੇਸ਼

PrimezNews Desk · Chandigarh · 22 ਨਵੰਬਰ 2026

ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂਆਈਡੀਏਆਈ) ਨੇ 5 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਲਈ ਜ਼ਰੂਰੀ ਬਾਇਓਮੈਟ੍ਰਿਕ ਅਪਡੇਟ ਦੀ ਸਹੂਲਤ 30 ਸਤੰਬਰ, 2027 ਤੱਕ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਹੈ। ਅਥਾਰਟੀ ਨੇ ਮਾਪਿਆਂ ਨੂੰ ਕਿਹਾ ਹੈ ਕਿ ਜਦੋਂ ਬੱਚਾ ਪੰਜ ਸਾਲ ਅਤੇ ਬਾਅਦ ਵਿੱਚ ਪੰਦਰਾਂ ਸਾਲ ਦਾ ਹੋ ਜਾਵੇ ਤਾਂ ਉਸ ਦੇ ਉਂਗਲਾਂ ਦੇ ਨਿਸ਼ਾਨ, ਅੱਖਾਂ ਦੀ ਪੁਤਲੀ ਅਤੇ ਚਿਹਰੇ ਦੇ ਵੇਰਵੇ ਜ਼ਰੂਰ ਅਪਡੇਟ ਕਰਵਾਏ ਜਾਣ। ਸਮੇਂ ਸਿਰ ਇਹ ਕੰਮ ਕਰਵਾਉਣ ਨਾਲ ਵਜ਼ੀਫ਼ੇ, ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਸਕੂਲ ਦਾਖ਼ਲੇ ਵਰਗੀਆਂ ਸੇਵਾਵਾਂ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਂਦੀ।

ਇਸ ਕੰਮ ਨੂੰ ਆਸਾਨ ਬਣਾਉਣ ਲਈ ਸਕੂਲਾਂ ਅੰਦਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਦੇ ਵੇਰਵੇ ਮੁਫ਼ਤ ਵਿੱਚ ਦਰਜ ਹੋ ਸਕਣ। ਮਾਪੇ ਇਹਨਾਂ ਕੈਂਪਾਂ ਬਾਰੇ ਜਾਣਕਾਰੀ ਲੈਣ ਲਈ ਸਕੂਲ ਮੁਖੀਆਂ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਨੇੜਲੇ ਆਧਾਰ ਸੇਵਾ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਵਿੱਚ ਜਾ ਕੇ ਵੀ ਇਹ ਸਹੂਲਤ ਲਈ ਜਾ ਸਕਦੀ ਹੈ। ਯੂਆਈਡੀਏਆਈ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਅਨੁਸਾਰ ਆਧਾਰ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਰਹਿੰਦੇ ਹਨ, ਜਿਸ ਕਾਰਨ ਪਰਿਵਾਰ ਆਪਣੀ ਸਹੂਲਤ ਮੁਤਾਬਕ ਸਮੇਂ ਸਿਰ ਇਹ ਪ੍ਰਕਿਰਿਆ ਪੂਰੀ ਕਰਵਾ ਸਕਦੇ ਹਨ।

ਖ਼ਬਰ ਲੱਭੋ

ਨਿਊਜ਼ਰੂਮ ਵਿੱਚ ਖੋਜੋ

ਸੰਭਾਲੀਆਂ ਖ਼ਬਰਾਂ

ਤੁਹਾਡੀ ਪੜ੍ਹਨ ਸੂਚੀ